Quran Apps in many lanuages:

Surah Al-Ankabut Translated in Punjabi

الم
ਅਲਿਫ.ਲਾਮ.ਮੀਮ
أَحَسِبَ النَّاسُ أَنْ يُتْرَكُوا أَنْ يَقُولُوا آمَنَّا وَهُمْ لَا يُفْتَنُونَ
ਕੀ ਲੋਕ ਇਹ ਸਮਝਦੇ ਹਨ ਕਿ ਉਹ ਸਿਰਫ਼ ਇਹ ਕਹਿਣ ਤੇ ਛੱਡ ਦਿੱਤੇ ਜਾਣਗੇ ਕਿ ਅਸੀ’ ਈਮਾਨ ਲਿਆਏ ਅਤੇ ਉਨ੍ਹਾਂ ਨੂੰ ਪਰਖਿਆ ਨਾ ਜਾਵੇਗਾ।
وَلَقَدْ فَتَنَّا الَّذِينَ مِنْ قَبْلِهِمْ ۖ فَلَيَعْلَمَنَّ اللَّهُ الَّذِينَ صَدَقُوا وَلَيَعْلَمَنَّ الْكَاذِبِينَ
ਅਤੇ ਅਸੀਂ ਉਨ੍ਹਾਂ ਲੋਕਾਂ ਨੂੰ ਪਰਖਿਆ ਹੈ ਜਿਹੜੇ ਇਨ੍ਹਾਂ ਤੋਂ ਪਹਿਲਾ ਸਨ। ਸੋ ਅੱਲਾਹ ਉਨ੍ਹਾਂ ਲੋਕਾਂ ਨੂੰ ਸਮਝ ਕੇ ਰਹੇਗਾ ਜਿਹੜੇ ਸੱਚੇ ਹਨ ਅਤੇ ਉਹ ਝੂਠਿਆ ਨੂੰ ਵੀ ਜ਼ਰੂਰ ਜਾਣ ਲਵੇਗਾ।
أَمْ حَسِبَ الَّذِينَ يَعْمَلُونَ السَّيِّئَاتِ أَنْ يَسْبِقُونَا ۚ سَاءَ مَا يَحْكُمُونَ
ਕੀ ਜਿਹੜੇ ਲੋਕ ਮਾੜੇ ਕਰਮ ਕਰ ਰਹੇ ਹਨ ਉਹ ਸਮਝਦੇ ਹਨ ਕਿ ਉਹ ਇਸ ਤੋਂ ਬਚ ਜਾਣਗੇ। ਬਹੁਤ ਬ਼ੁਰਾ ਫੈਸਲਾ ਹੈ ਜਿਹੜਾ ਉਹ ਕਰ ਰਹੇ ਹਨ।
مَنْ كَانَ يَرْجُو لِقَاءَ اللَّهِ فَإِنَّ أَجَلَ اللَّهِ لَآتٍ ۚ وَهُوَ السَّمِيعُ الْعَلِيمُ
ਜਿਹੜਾ ਬੰਦਾ ਅੱਲਾਹ ਨੂੰ ਮਿਲਣ ਦੀ ਉਮੀਦ ਰੱਖਦਾ ਹੈ ਤਾਂ ਅੱਲਾਹ ਦਾ ਵਾਅਦਾ ਜ਼ਰੂਰ ਆਉਣ ਵਾਲਾ ਹੈ। ਅਤੇ ਉਹ ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।
وَمَنْ جَاهَدَ فَإِنَّمَا يُجَاهِدُ لِنَفْسِهِ ۚ إِنَّ اللَّهَ لَغَنِيٌّ عَنِ الْعَالَمِينَ
ਅਤੇ ਜਿਹੜਾ ਬੰਦਾ ਮਿਹਨਤ ਕਰਦਾ ਹੈ, ਉਹ ਆਪਣੇ ਲਈ ਹੀ ਕਰਦਾ ਹੈ। ਬੇਸ਼ੱਕ ਅੱਲਾਹ ਸੰਸਾਰ ਵਾਲਿਆਂ ਤੋਂ ਬੇਪਰਵਾਹ ਹੈ।
وَالَّذِينَ آمَنُوا وَعَمِلُوا الصَّالِحَاتِ لَنُكَفِّرَنَّ عَنْهُمْ سَيِّئَاتِهِمْ وَلَنَجْزِيَنَّهُمْ أَحْسَنَ الَّذِي كَانُوا يَعْمَلُونَ
ਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਨ੍ਹਾਂ ਨੇ ਭਲੇ ਕਰਮ ਕੀਤੇ ਤਾਂ ਅਸੀਂ ਉਨ੍ਹਾਂ ਦੀਆਂ ਸ਼ੁਰਾਈਆਂ ਉਨ੍ਹਾਂ ਤੋਂ ਦੂਰ ਕਰ ਦੇਵਾਂਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਕਰਮਾਂ ਦਾ ਯੋਗ ਫ਼ਲ ਦੇਵਾਂਗੇ।
وَوَصَّيْنَا الْإِنْسَانَ بِوَالِدَيْهِ حُسْنًا ۖ وَإِنْ جَاهَدَاكَ لِتُشْرِكَ بِي مَا لَيْسَ لَكَ بِهِ عِلْمٌ فَلَا تُطِعْهُمَا ۚ إِلَيَّ مَرْجِعُكُمْ فَأُنَبِّئُكُمْ بِمَا كُنْتُمْ تَعْمَلُونَ
ਅਤੇ ਅਸੀਂ’ ਮਨੁੱਖ ਨੂੰ ਸਾਵਧਾਨ ਕੀਤਾ ਕਿ ਉਹ ਆਪਣੇ ਮਾਤਾ-ਪਿਤਾ ਨਾਲ ਚੰਗਾ ਵਰਤਾਵ ਕਰੇ। ਅਤੇ ਜੇਕਰ ਉਹ ਤੁਹਾਡੇ ਉੱਪਰ ਦਸ਼ਾਉ ਪਾਉਣ ਕਿ ਤੂੰ ਅਜਿਹੀ ਚੀਜ਼ ਨੂੰ ਮੇਰਾ (ਅੱਲਾਹ ਦਾ) ਸ਼ਰੀਕ ਠਹਿਰਾ ਜਿਸ ਦਾ ਤੁਹਾਨੂੰ ਕੋਈ ਗਿਆਨ ਨਹੀਂ ਤਾਂ ਉਨ੍ਹਾਂ ਦਾ ਕਿਹਾ ਨਹੀਂ’ ਮੰਨਣਾ। ਤੁਸੀਂ ਸਾਰਿਆਂ ਨੇ ਮੇਰੇ ਪਾਸ ਵਾਪਿਸ ਆਉਣਾ ਹੈ, ਫਿਰ ਮੈਂ’ ਤੁਹਾਨੂੰ ਦਸ ਦੇਵਾਂਗਾ ਜੋ ਕੁਝ ਤੁਸੀਂ ਕਰਦੇ ਸੀ।
وَالَّذِينَ آمَنُوا وَعَمِلُوا الصَّالِحَاتِ لَنُدْخِلَنَّهُمْ فِي الصَّالِحِينَ
ਅਤੇ ਜਿਹੜੇ ਲੋਕ ਈਮਾਨ ਲਿਆਏ ਅਤੇ ਉਨ੍ਹਾਂ ਨੇ ਚੰਗੇ ਕਰਮ ਕੀਤੇ ਤਾਂ ਅਸੀਂ
وَمِنَ النَّاسِ مَنْ يَقُولُ آمَنَّا بِاللَّهِ فَإِذَا أُوذِيَ فِي اللَّهِ جَعَلَ فِتْنَةَ النَّاسِ كَعَذَابِ اللَّهِ وَلَئِنْ جَاءَ نَصْرٌ مِنْ رَبِّكَ لَيَقُولُنَّ إِنَّا كُنَّا مَعَكُمْ ۚ أَوَلَيْسَ اللَّهُ بِأَعْلَمَ بِمَا فِي صُدُورِ الْعَالَمِينَ
ਅਤੇ ਲੋਕਾਂ ਵਿਚ ਕੋਈ ਅਜਿਹਾ ਹੈ ਜਿਹੜਾ ਕਹਿੰਦਾ ਹੈ ਕਿ ਅਸੀਂ ਅੱਲਾਹ ਤੇ ਈਮਾਨ ਲਿਆਏ ਅਤੇ ਫਿਰ ਜਦੋਂ’ ਅੱਲਾਹ ਦੇ ਰਾਹ ਵਿਚ ਉਸ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਤਾਂ ਉਹ ਲੋਕਾਂ ਦੇ ਪ੍ਰੇਸ਼ਾਨ ਹੋਣ ਨੂੰ ਅੱਲਾਹ ਦੀ ਸਜ਼ਾ ਵਰਗਾ ਸਮਝ ਲੈਂਦਾ ਹੈ ਅਤੇ ਜੇਕਰ ਤੁਹਾਡੇ ਰੱਬ ਵੱਲੋਂ ਕੋਈ ਮਦਦ ਆ ਜਾਵੇ ਤਾਂ ਉਹ ਕਹਿਣਗੇ ਕਿ ਅਸੀਂ ਤਾਂ ਤੁਹਾਡੇ ਨਾਲ ਸੀ। ਕੀ ਅੱਲਾਹ ਉਸ ਤੋਂ ਚੰਗੀ ਤਰ੍ਹਾਂ ਜਾਣੂ ਨਹੀਂ ਜਿਹੜਾ ਲੋਕਾਂ ਦੇ ਦਿਲਾਂ ਵਿਚ ਹੈ।
Load More