Surah Ar-Rum Translated in Punjabi

فِي أَدْنَى الْأَرْضِ وَهُمْ مِنْ بَعْدِ غَلَبِهِمْ سَيَغْلِبُونَ

ਅਤੇ ਉਹ ਆਪਣੀ ਹਾਰ ਤੋਂ ਬਾਅਦ ਜਲਦੀ ਹੀ ਜਿੱਤ ਪ੍ਰਾਪਤ ਕਰਨਗੇ।
فِي بِضْعِ سِنِينَ ۗ لِلَّهِ الْأَمْرُ مِنْ قَبْلُ وَمِنْ بَعْدُ ۚ وَيَوْمَئِذٍ يَفْرَحُ الْمُؤْمِنُونَ

ਕੁਝ ਸਾਲਾਂ ਵਿਚ, ਅੱਲਾਹ ਦੇ ਹੱਥ ਵਿਚ ਹੀ ਸਾਰੇ ਕਾਰਜ ਹਨ, ਅਗਲੇ ਵੀ ਅਤੇ ਪਿਛਲੇ ਵੀ। ਅਤੇ ਉਸ ਦਿਨ ਈਮਾਨ ਵਾਲੇ ਖੁਸ਼ ਹੋਣਗੇ।
بِنَصْرِ اللَّهِ ۚ يَنْصُرُ مَنْ يَشَاءُ ۖ وَهُوَ الْعَزِيزُ الرَّحِيمُ

ਅੱਲਾਹ ਦੀ ਮਦਦ ਨਾਲ। ਉਹ ਜਿਸਦੀ ਚਾਹੁੰਦਾ ਹੈ ਮਦਦ ਕਰਦਾ ਹੈ। ਅਤੇ ਉਹ ਸ਼ਕਤੀਸ਼ਾਲੀ
وَعْدَ اللَّهِ ۖ لَا يُخْلِفُ اللَّهُ وَعْدَهُ وَلَٰكِنَّ أَكْثَرَ النَّاسِ لَا يَعْلَمُونَ

ਹੈ। ਅੱਲਾਹ ਦਾ ਵਾਅਦਾ ਹੈ। ਅੱਲਾਹ ਆਪਣੇ ਵਾਅਦੇ ਦੇ ਵਿਰੁੱਧ ਨਹੀਂ ਜਾਂਦਾ। ਪਰੰਤੂ ਜ਼ਿਆਦਾਤਰ ਲੋਕ ਨਹੀਂ ਸਮਝਦੇ।
يَعْلَمُونَ ظَاهِرًا مِنَ الْحَيَاةِ الدُّنْيَا وَهُمْ عَنِ الْآخِرَةِ هُمْ غَافِلُونَ

ਉਹ ਸੰਸਾਰਿਕ ਜੀਵਨ ਦੇ ਪੱਖ ਨੂੰ ਜਾਣਦੇ ਹਨ। ਅਤੇ ਉਹ ਪ੍ਰਲੋਕ ਤੋਂ ਅਣਜਾਨ ਹਨ।
أَوَلَمْ يَتَفَكَّرُوا فِي أَنْفُسِهِمْ ۗ مَا خَلَقَ اللَّهُ السَّمَاوَاتِ وَالْأَرْضَ وَمَا بَيْنَهُمَا إِلَّا بِالْحَقِّ وَأَجَلٍ مُسَمًّى ۗ وَإِنَّ كَثِيرًا مِنَ النَّاسِ بِلِقَاءِ رَبِّهِمْ لَكَافِرُونَ

ਕੀ ਉਨ੍ਹਾਂ ਨੇ ਆਪਣੇ ਮਨ ਵਿਚ ਵਿਚਾਰ ਨਹੀਂ ਕੀਤਾ। ਅੱਲਾਹ ਨੇ ਅਸਮਾਨਾਂ ਤੇ ਧਰਤੀ ਨੂੰ ਅਤੇ ਜਿਹੜਾ ਇਨ੍ਹਾਂ ਦੇ ਵਿਚਕਾਰ ਹੈ ਸੱਚ ਦੇ ਆਧਾਰ ਤੇ ਪੈਦਾ ਕੀਤਾ ਹੈ। ਅਤੇ ਸਿਰਫ਼ ਇਕ ਨਿਰਧਾਰਿਤ ਸਮੇਂ ਲਈ। ਅਤੇ ਲੋਕਾਂ ਵਿਚੋਂ ਬਹੁਤ ਸਾਰੇ ਅਜਿਹੇ ਹਨ ਜਿਹੜੇ ਆਪਣੇ ਰੱਬ ਦੀ ਮੁਲਾਕਾਤ ਤੋਂ ਇਨਕਾਰ ਕਰਨ ਵਾਲੇ ਹਨ।
أَوَلَمْ يَسِيرُوا فِي الْأَرْضِ فَيَنْظُرُوا كَيْفَ كَانَ عَاقِبَةُ الَّذِينَ مِنْ قَبْلِهِمْ ۚ كَانُوا أَشَدَّ مِنْهُمْ قُوَّةً وَأَثَارُوا الْأَرْضَ وَعَمَرُوهَا أَكْثَرَ مِمَّا عَمَرُوهَا وَجَاءَتْهُمْ رُسُلُهُمْ بِالْبَيِّنَاتِ ۖ فَمَا كَانَ اللَّهُ لِيَظْلِمَهُمْ وَلَٰكِنْ كَانُوا أَنْفُسَهُمْ يَظْلِمُونَ

ਕੀ ਉਹ ਧਰਤੀ ਉੱਤੇ ਤੁਰੇ-ਫਿਰੇ ਨਹੀ’ ਕਿ ਉਹ ਦੇਖਦੇ ਕਿ ਉਨ੍ਹਾਂ ਲੋਕਾਂ ਦਾ ਅੰਤ ਕਿਹੋ ਜਿਹਾ ਹੋਇਆ ਜਿਹੜੇ ਇਨ੍ਹਾਂ ਤੋਂ ਪਹਿਲਾ ਹੋ ਚੁੱਕੇ ਸਨ। ਉਹ ਇਨ੍ਹਾਂ ਤੋਂ ਜ਼ਿਆਦਾ ਸ਼ਕਤੀਸ਼ਾਲੀ ਸਨ ਅਤੇ ਉਨ੍ਹਾਂ ਨੇ ਧਰਤੀ ਨੂੰ ਵਾਹਿਆ ਅਤੇ ਇਸ ਨੂੰ ਇਨ੍ਹਾਂ ਤੋਂ ਜ਼ਿਆਦਾ ਆਬਾਦ ਕੀਤਾ। ਅਤੇ ਇਨ੍ਹਾਂ ਦੇ ਕੋਲ ਇਨ੍ਹਾਂ ਦੇ ਰਸੂਲ ਸਪੱਸ਼ਟ ਨਿਸ਼ਾਨੀਆਂ ਲੈ ਕੇ ਆਏ। ਇਸ ਲਈ ਅੱਲਾਹ ਉਨ੍ਹਾਂ ਉੱਤੇ ਜ਼ੁਲਮ ਕਰਨ ਵਾਲਾ ਨਹੀਂ ਸੀ। ਪਰ ਉਹ ਖ਼ੁਦ ਹੀ ਆਪਣੇ ਆਪ ਉੱਤੇ ਅੱਤਿਆਚਾਰ ਕਰ ਰਹੇ ਸਨ।
ثُمَّ كَانَ عَاقِبَةَ الَّذِينَ أَسَاءُوا السُّوأَىٰ أَنْ كَذَّبُوا بِآيَاتِ اللَّهِ وَكَانُوا بِهَا يَسْتَهْزِئُونَ

ਫਿਰ ਜਿਨ੍ਹਾਂ ਲੋਕਾਂ ਨੇ ਮਾੜਾ ਕੰਮ ਕੀਤਾ ਸੀ ਉਨ੍ਹਾਂ ਦਾ ਅੰਤ ਬੁਰਾ ਹੋਇਆ ਇਸ ਲਈ ਕਿ ਉਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਤੋਂ ਇਨਕਾਰ ਕੀਤਾ। ਅਤੇ ਉਹ ਉਨ੍ਹਾਂ ਦਾ ਮਖੌਲ ਉਡਾਉਂਦੇ ਸਨ।
Load More