Surah Fatir Translated in Punjabi

الْحَمْدُ لِلَّهِ فَاطِرِ السَّمَاوَاتِ وَالْأَرْضِ جَاعِلِ الْمَلَائِكَةِ رُسُلًا أُولِي أَجْنِحَةٍ مَثْنَىٰ وَثُلَاثَ وَرُبَاعَ ۚ يَزِيدُ فِي الْخَلْقِ مَا يَشَاءُ ۚ إِنَّ اللَّهَ عَلَىٰ كُلِّ شَيْءٍ قَدِيرٌ

ਪ੍ਰਸੰਸਾ ਅੱਲਾਹ ਲਈ ਹੈ, ਆਕਾਸ਼ਾਂ ਅਤੇ ਧਰਤੀ ਦੀ ਸਿਰਜਣਾ ਕਰਨ ਵਾਲਾ, ਫ਼ਰਿਸ਼ਤਿਆਂ ਨੂੰ ਸੰਦੇਸ਼ਵਾਹਕ ਬਣਾਉਣ ਵਾਲਾ ਜਿਨ੍ਹਾਂ ਦੇ ਪੰਖ ਦੋ-ਦੋ, ਤਿੰਨ- ਤਿੰਨ ਅਤੇ ਚਾਰ-ਚਾਰ ਹਨ। ਉਹ ਸਿਰਜਣਾ ਵਿਚ ਜੋ ਚਾਹੇ ਜ਼ਿਆਦਾ ਕਰ ਦਿੰਦਾ ਹੈ ਬੇਸ਼ੱਕ ਅੱਲਾਹ ਹਰ ਚੀਜ਼ ਦੀ ਸਮਰੱਥਾ ਰੱਖਦਾ ਹੈ।
مَا يَفْتَحِ اللَّهُ لِلنَّاسِ مِنْ رَحْمَةٍ فَلَا مُمْسِكَ لَهَا ۖ وَمَا يُمْسِكْ فَلَا مُرْسِلَ لَهُ مِنْ بَعْدِهِ ۚ وَهُوَ الْعَزِيزُ الْحَكِيمُ

ਅੱਲਾਹ ਜੇ ਰਹਿਮਤ ਦਾ ਦਰ ਲੋਕਾਂ ਲਈ ਖੌਲ੍ਹੇ ਤਾਂ ਉਸ ਨੂੰ ਕੋਈ ਰੋਕਣ ਵਾਲਾ ਨਹੀਂ। ਅਤੇ ਜਿਸ ਨੂੰ ਉਹ ਰੋਕ ਲਵੇ ਤਾਂ ਕੋਈ ਉਸ (ਦਰ) ਨੂੰ ਕੋਈ ਖੌਲ੍ਹਣ ਵਾਲਾ ਨਹੀਂ। ਅਤੇ ਉਹ ਸ਼ਕਤੀਸ਼ਾਲੀ ਬਿਬੇਕ ਵਾਲਾ ਹੈ।
يَا أَيُّهَا النَّاسُ اذْكُرُوا نِعْمَتَ اللَّهِ عَلَيْكُمْ ۚ هَلْ مِنْ خَالِقٍ غَيْرُ اللَّهِ يَرْزُقُكُمْ مِنَ السَّمَاءِ وَالْأَرْضِ ۚ لَا إِلَٰهَ إِلَّا هُوَ ۖ فَأَنَّىٰ تُؤْفَكُونَ

ਹੇ ਲੋਕੋ! ਆਪਣੇ ਲਈ ਅੱਲਾਹ ਦੇ ਕੀਤੇ ਉਪਕਾਰ ਨੂੰ ਯਾਦ ਕਰੋ, ਕੀ ਅੱਲਾਹ ਤੋਂ ਬਿਨ੍ਹਾਂ ਕੋਈ ਹੋਰ ਸਿਰਜਣਹਾਰ ਹੈ ਜਿਹੜਾ ਤੁਹਾਨੂੰ ਆਕਾਸ਼ਾਂ ਅਤੇ ਧਰਤੀ ਵਿੱਚੋਂ ਰਿਜ਼ਕ ਦਿੰਦਾ ਹੈ। ਉਸ ਤੋਂ ਬਿਨ੍ਹਾਂ ਕੋਈ ਪੂਜਣਯੋਗ ਨਹੀਂ । ਤਾਂ ਤੁਸੀਂ ਧੋਖਾ ਕਿੱਥੋਂ ਖਾ ਰਹੇ ਹੋ
وَإِنْ يُكَذِّبُوكَ فَقَدْ كُذِّبَتْ رُسُلٌ مِنْ قَبْلِكَ ۚ وَإِلَى اللَّهِ تُرْجَعُ الْأُمُورُ

ਅਤੇ ਜੇਕਰ ਇਹ ਲੋਕ ਤੁਹਾਨੂੰ ਝੁਠਲਾਉਣ ਤਾਂ ਤੁਹਾਡੇ ਤੋਂ ਪਹਿਲਾਂ ਵੀ ਬਹੁਤ ਸਾਰੇ ਰਸੂਲ ਝੁਠਲਾਏ ਜਾ ਚੁੱਕੇ ਹਨ। ਅਤੇ ਸਾਰੇ ਮਾਮਲੇ ਅੱਲਾਹ ਵੱਲ ਹੀ ਵਾਪਿਸ ਮੁੜਣ ਵਾਲੇ ਹਨ।
يَا أَيُّهَا النَّاسُ إِنَّ وَعْدَ اللَّهِ حَقٌّ ۖ فَلَا تَغُرَّنَّكُمُ الْحَيَاةُ الدُّنْيَا ۖ وَلَا يَغُرَّنَّكُمْ بِاللَّهِ الْغَرُورُ

ਹੇ ਲੋਕੋ! ਬੇਸ਼ੱਕ ਅੱਲਾਹ ਦਾ ਵਾਅਦਾ ਸੱਚਾ ਹੈ। ਤਾਂ ਸੰਸਾਰ ਦਾ ਜੀਵਨ ਤੁਹਾਨੂੰ ਧੋਖੇ ਵਿਚ ਨਾ ਪਾਵੇ। ਅਤੇ ਨਾ ਉਹ ਵੱਡਾ ਧੋਖੇਬਾਜ਼ ਤੁਹਾਨੂੰ ਅੱਲਾਹ ਦੇ ਸਬੰਧ ਵਿਚ ਧੋਖਾ ਦੇ ਸਕੇ।
إِنَّ الشَّيْطَانَ لَكُمْ عَدُوٌّ فَاتَّخِذُوهُ عَدُوًّا ۚ إِنَّمَا يَدْعُو حِزْبَهُ لِيَكُونُوا مِنْ أَصْحَابِ السَّعِيرِ

ਬੇਸ਼ੱਕ ਸ਼ੈਤਾਨ ਤੁਹਾਡਾ ਦੁਸ਼ਮਣ ਹੈ ਤਾਂ ਤੁਸੀਂ ਉਸ ਨੂੰ ਦੁਸ਼ਮਣ ਹੀ ਸਮਝੋਂ। ਉਹ ਤਾਂ ਆਪਣੇ ਸਮੂਹ ਨੂੰ ਇਸ ਲਈ ਬੁਲਾਉਂਦਾ ਹੈ ਤਾਂ ਕਿ ਉਹ ਨਰਕ ਵਾਲਿਆਂ ਵਿਚ ਸ਼ਾਮਿਲ ਹੋ ਜਾਣ।
الَّذِينَ كَفَرُوا لَهُمْ عَذَابٌ شَدِيدٌ ۖ وَالَّذِينَ آمَنُوا وَعَمِلُوا الصَّالِحَاتِ لَهُمْ مَغْفِرَةٌ وَأَجْرٌ كَبِيرٌ

ਜਿਨ੍ਹਾਂ ਲੋਕਾਂ ਨੇ ਅਵੱਗਿਆ ਕੀਤੀ ਉਨ੍ਹਾਂ ਲਈ ਸਖਤ ਸਜ਼ਾ ਹੈ। ਅਤੇ ਜਿਹੜੇ ਈਮਾਨ ਲਿਆਏ ਅਤੇ ਜਿਨ੍ਹਾਂ ਨੇ ਚੰਗੇ ਕਰਮ ਕੀਤੇ ਉਨ੍ਹਾਂ ਲਈ ਮੁਆਫ਼ੀ ਅਤੇ ਵੱਡਾ ਬਦਲਾ ਹੈ।
أَفَمَنْ زُيِّنَ لَهُ سُوءُ عَمَلِهِ فَرَآهُ حَسَنًا ۖ فَإِنَّ اللَّهَ يُضِلُّ مَنْ يَشَاءُ وَيَهْدِي مَنْ يَشَاءُ ۖ فَلَا تَذْهَبْ نَفْسُكَ عَلَيْهِمْ حَسَرَاتٍ ۚ إِنَّ اللَّهَ عَلِيمٌ بِمَا يَصْنَعُونَ

ਕੀ ਅਜਿਹਾ ਬੰਦਾ ਜਿਸ ਨੂੰ ਉਸ ਦਾ ਮਾੜਾ ਕਰਮ ਚੰਗਾਂ ਕਰਕੇ ਦਿਖਾਇਆ ਗਿਆ ਫਿਰ ਉਹ ਉਸ ਨੂੰ ਚੰਗਾ ਸਮਝਣ ਲੱਗਾ ਤਾਂ ਅੱਲਾਹ ਜਿਸ ਨੂੰ ਚਾਹੂੰਦਾ ਹੈ ਭਟਕਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਸਮਝ ਦਿੰਦਾ ਹੈ। ਸੋ ਉਨ੍ਹਾਂ ਲਈ ਦੁਖੀ ਹੋ ਕੇ ਤੁਸੀਂ ਆਪਣੇ ਆਪ ਨੂੰ ਸੋਗ ਵਿਚ ਨਾ ਪਾਉਂ, ਅੱਲਾਹ ਨੂੰ ਪਤਾ ਹੈ ਜਿਹੜਾ ਕੁਝ ਉਹ ਕਰਦੇ ਹਨ।
وَاللَّهُ الَّذِي أَرْسَلَ الرِّيَاحَ فَتُثِيرُ سَحَابًا فَسُقْنَاهُ إِلَىٰ بَلَدٍ مَيِّتٍ فَأَحْيَيْنَا بِهِ الْأَرْضَ بَعْدَ مَوْتِهَا ۚ كَذَٰلِكَ النُّشُورُ

ਅਤੇ ਅੱਲਾਹ ਹੀ ਹੈ ਜਿਹੜਾ ਹਵਾਵਾਂ ਨੂੰ ਭੇਜਦਾ ਹੈ ਫਿਰ ਉਹ ਬੱਦਲਾਂ ਨੂੰ ਉਠਾਉਂਦੀਆਂ ਹਨ। ਫਿਰ ਅਸੀਂ ਉਸ ਨੂੰ ਇੱਕ ਬੇਜਾਨ ਦੇਸ਼ ਵੱਲ ਲੈ ਜਾਂਦੇ ਹਾਂ। ਸੋ ਅਸੀਂ ਉਸ ਨਾਲ ਧਰਤੀ ਨੂੰ ਉਸ ਦੇ ਮ੍ਰਿਤਕ ਹੋ ਜਾਣ ਤੋਂ ਸ਼ਾਅਦ ਫਿਰ ਜੀਵਿਤ ਕਰ ਦਿੱਤਾ। ਇਸ ਤਰ੍ਹਾਂ ਹੋਵੇਗਾ ਦੂਜੀ ਵਾਰ ਜੀਅ ਉੱਠਣਾ।
مَنْ كَانَ يُرِيدُ الْعِزَّةَ فَلِلَّهِ الْعِزَّةُ جَمِيعًا ۚ إِلَيْهِ يَصْعَدُ الْكَلِمُ الطَّيِّبُ وَالْعَمَلُ الصَّالِحُ يَرْفَعُهُ ۚ وَالَّذِينَ يَمْكُرُونَ السَّيِّئَاتِ لَهُمْ عَذَابٌ شَدِيدٌ ۖ وَمَكْرُ أُولَٰئِكَ هُوَ يَبُورُ

ਜਿਹੜਾ ਬੰਦਾ ਸਨਮਾਨ ਚਾਹੁੰਦਾ ਹੋਵੇ’ ਤਾਂ ਸੰਪੂਰਨ ਸਨਮਾਨ ਅੱਲਾਹ ਲਈ ਹੀ ਹੈ। ਉਸ ਵੱਲ ਪਵਿੱਤਰ ਕਲਾਮ ਚੜ੍ਹਦਾ ਹੈ ਅਤੇ ਚੰਗਾ ਕਰਮ ਉਸ ਨੂੰ ਉੱਪਰ ਚੁੱਕਦਾ ਹੈ ਅਤੇ ਜਿਹੜੇ ਲੋਕ ਭੈੜੀਆਂ ਹੁੱਜਤਾਂ ਕਰ ਰਹੇ ਹਨ, ਉਨ੍ਹਾਂ ਲਈ ਕਠੋਰ ਸਜ਼ਾ ਹੈ ਅਤੇ ਉਨ੍ਹਾਂ ਦੀਆਂ ਹੁੱਜਤਾਂ ਬੇਕਾਰ ਹੋ ਕੇ ਰਹਿਣਗੀਆਂ।
Load More