Surah Ibrahim Translated in Punjabi
الر ۚ كِتَابٌ أَنْزَلْنَاهُ إِلَيْكَ لِتُخْرِجَ النَّاسَ مِنَ الظُّلُمَاتِ إِلَى النُّورِ بِإِذْنِ رَبِّهِمْ إِلَىٰ صِرَاطِ الْعَزِيزِ الْحَمِيدِ
ਅਲਿਫ.ਲਾਮ.ਰਾਅ., ਇਹ ਕਿਤਾਬ ਹੈ, ਜਿਸ ਨੂੰ ਅਸੀਂ ਤੁਹਾਡੇ ਵੱਲ ਉਤਾਰਿਆ ਹੈ, ਤਾਂ ਕਿ ਤੁਹਾਨੂੰ (ਲੋਕਾਂ ਨੂੰ) ਹਨੇਰੇ ਵਿਚੋਂ’ ਕੱਢ ਕੇ ਪ੍ਰਕਾਸ਼ ਵੱਲ ਲੈ ਆਈਏ। ਉਨ੍ਹਾਂ ਦੇ ਰੱਬ ਦੇ ਹੁਕਮ ਨਾਲ ਸ਼ਕਤੀਸ਼ਾਲੀ ਅਤੇ ਸਲਾਹੁਣ ਯੋਗ ਅੱਲਾਹ ਦੇ ਰਾਹ ਵੱਲ।
اللَّهِ الَّذِي لَهُ مَا فِي السَّمَاوَاتِ وَمَا فِي الْأَرْضِ ۗ وَوَيْلٌ لِلْكَافِرِينَ مِنْ عَذَابٍ شَدِيدٍ
ਉਸ ਅੱਲਾਹ ਵੱਲ ਕਿ ਆਕਾਸ਼ਾਂ ਅਤੇ ਧਰਤੀ ਵਿਜ਼ ਜੋ ਕੂਝ ਹੈ, ਸਾਰਾ ਉਸੇ ਦਾ ਹੈ ਅਤੇ ਇਨਕਾਰੀਆਂ ਲਈ ਇੱਕ ਬਹੁਤ ਤਬਾਹਕੂਨ ਆਫ਼ਤ ਹੈ।
الَّذِينَ يَسْتَحِبُّونَ الْحَيَاةَ الدُّنْيَا عَلَى الْآخِرَةِ وَيَصُدُّونَ عَنْ سَبِيلِ اللَّهِ وَيَبْغُونَهَا عِوَجًا ۚ أُولَٰئِكَ فِي ضَلَالٍ بَعِيدٍ
ਜੋ ਪ੍ਰਲੋਕ ਦੀ ਤੁਲਨਾ ਵਿਚ ਸੰਸਾਰਿਕ ਜੀਵਨ ਨੂੰ ਪਸੰਦ ਕਰਦੇ ਹਨ ਅਤੇ ਅੱਲਾਹ ਦੇ ਰਾਹ ਵਿਚੋਂ’ ਰੋਕਦੇ ਹਨ ਅਤੇ ਉਸ ਵਿਚੋਂ ਕਮੀਆਂ ਕੱਢਣਾ ਚਾਹੁੰਦੇ ਹਨ। ਇਹ ਲੋਕ ਰਾਹ ਤੋਂ ਭਟਕ ਕੇ ਦੂਰ ਜਾ ਡਿੱਗੇ ਹਨ।
وَمَا أَرْسَلْنَا مِنْ رَسُولٍ إِلَّا بِلِسَانِ قَوْمِهِ لِيُبَيِّنَ لَهُمْ ۖ فَيُضِلُّ اللَّهُ مَنْ يَشَاءُ وَيَهْدِي مَنْ يَشَاءُ ۚ وَهُوَ الْعَزِيزُ الْحَكِيمُ
ਅਤੇ ਅਸੀਂ ਜਿਹੜਾ ਵੀ ਰਸੂਲ ਭੇਜਿਆ ਉਸ ਕੌਮ ਦੀ ਭਾਸ਼ਾ ਵਿਚ ਭੇਜਿਆ ਤਾਂ ਕਿ ਉਹ ਉਸ ਭਾਸ਼ਾ ਵਿਚ ਹੀ ਬਿਆਨ ਕਰ ਦੇਵੇ। ਫਿਰ ਅੱਲਾਹ ਜਿਸ ਨੂੰ ਚਾਹੁੰਦਾ ਹੈ ਭਟਕਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਚੰਗਾ ਰਾਹ ਬਖਸ਼ ਦਿੰਦਾ ਹੈ। ਉਹ ਸ਼ਕਤੀਸ਼ਾਲੀ ਅਤੇ ਸਭ ਕੂਝ ਦਾ ਜਾਣਨਹਾਰ ਹੈ।
وَلَقَدْ أَرْسَلْنَا مُوسَىٰ بِآيَاتِنَا أَنْ أَخْرِجْ قَوْمَكَ مِنَ الظُّلُمَاتِ إِلَى النُّورِ وَذَكِّرْهُمْ بِأَيَّامِ اللَّهِ ۚ إِنَّ فِي ذَٰلِكَ لَآيَاتٍ لِكُلِّ صَبَّارٍ شَكُورٍ
ਅਤੇ ਅਸੀਂ ਮੂਸਾ ਨੂੰ ਅਪਣੀਆਂ ਨਿਸ਼ਾਨੀਆਂ ਨਾਲ ਭੇਜਿਆ ਕਿ ਅਪਣੀ ਕੌਮ ਨੂੰ ਹਨੇਰਿਆਂ ਵਿਚੋਂ ਕੱਢ ਕੇ ਰੌਸ਼ਨੀ ਵਿਚ ਲੈ ਆਉ। ਉਨ੍ਹਾਂ ਨੂੰ ਅੱਲਾਹ ਦੇ ਦਿਨਾਂ ਦੀ ਯਾਦ ਕਰਾਉ। ਕੋਈ ਸ਼ੱਕ ਨਹੀਂ ਉਨ੍ਹਾਂ ਦੇ ਅੰਦਰ ਵੱਡੀਆਂ ਨਿਸ਼ਾਨੀਆਂ ਹਨ, ਹਰੇਕ ਉਸ ਬੰਦੇ ਲਈ ਜਿਹੜੇ ਧੀਰਜ ਰਖਦੇ ਹਨ ਅਤੇ (ਅੱਲਾਹ ਦੇ) ਸ਼ੁਕਰ ਗੁਜ਼ਾਰ ਹੁੰਦੇ ਹਨ।
وَإِذْ قَالَ مُوسَىٰ لِقَوْمِهِ اذْكُرُوا نِعْمَةَ اللَّهِ عَلَيْكُمْ إِذْ أَنْجَاكُمْ مِنْ آلِ فِرْعَوْنَ يَسُومُونَكُمْ سُوءَ الْعَذَابِ وَيُذَبِّحُونَ أَبْنَاءَكُمْ وَيَسْتَحْيُونَ نِسَاءَكُمْ ۚ وَفِي ذَٰلِكُمْ بَلَاءٌ مِنْ رَبِّكُمْ عَظِيمٌ
ਅਤੇ ਜਦੋਂ’ ਮੂਸਾ ਨੇ ਆਪਣੀ ਕੌਮ ਨੂੰ ਆਖਿਆ, ਆਪਣੇ ਉੱਪਰ ਅੱਲਾਹ ਦੇ ਉਸ ਉਪਕਾਰ ਨੂੰ ਯਾਦ ਕਰੋਂ, ਜਦੋਂ ਉਸ ਨੇ ਤੁਹਾਨੂੰ ਫਿਰਔਨ ਦੀ ਕੌਮ ਤੋਂ ਛੁਡਾਇਆ, ਜਿਹੜੇ ਤੁਹਾਨੂੰ ਬਹੁਤ ਦੁੱਖ ਦਿੰਦੇ ਸਨ ਅਤੇ ਜਿਹੜੇ ਤੁਹਾਡੇ ਪੁੱਤਰਾਂ ਨੂੰ ਮਾਰ ਦਿੰਦੇ ਸਨ। ਤੁਹਾਡੀਆਂ ਔਰਤਾਂ ਨੂੰ ਜਿਉਂਦੇ ਰਖਦੇ ਸਨ। ਅਤੇ ਉਸ ਵਿਚ ਤੁਹਾਡੇ ਰੱਬ ਵੱਲੋਂ ਵੱਡਾ ਇਮਤਿਹਾਨ ਸੀ।
وَإِذْ تَأَذَّنَ رَبُّكُمْ لَئِنْ شَكَرْتُمْ لَأَزِيدَنَّكُمْ ۖ وَلَئِنْ كَفَرْتُمْ إِنَّ عَذَابِي لَشَدِيدٌ
ਅਤੇ ਜਦੋਂ ਰੱਬ ਨੇ ਤੁਹਾਨੂੰ ਸਾਵਧਾਨ ਕਰ ਦਿੱਤਾ ਕਿ ਜੇਕਰ ਤੁਸੀਂ ਸ਼ੁਕਰ ਗੁਜ਼ਾਰ ਹੋਵੇਗੇ ਤਾਂ ਮੈ’ ਤੁਹਾਨੂੰ ਜਿਆਦਾ (ਫ਼ਲ) ਦੇਵਾਂਗਾ। ਅਤੇ ਜੇਕਰ ਤੁਸੀਂ ਨਾ ਸ਼ੁਕਰੀ ਕਰੋਗੇ ਤਾਂ ਮੇਰੀ ਸਜ਼ਾ ਬਹੁਤ ਸਖਤ ਹੈ।
وَقَالَ مُوسَىٰ إِنْ تَكْفُرُوا أَنْتُمْ وَمَنْ فِي الْأَرْضِ جَمِيعًا فَإِنَّ اللَّهَ لَغَنِيٌّ حَمِيدٌ
ਅਤੇ ਮੂਸਾ ਨੇ ਕਿਹਾ, ਕਿ ਜੇਕਰ ਤੁਸੀ ਅੱਵਗਿਆ ਕਰੋ ਤੇ ਧਰਤੀ ਦੇ ਸਾਰੇ ਲੋਕ ਵੀ ਇਨਕਾਰੀ ਹੋ ਜਾਣ ਤਾਂ ਅੱਲਾਹ ਨਿਰਲੇਪ ਹੈ, ਖੂਬੀਆਂ ਵਾਲਾ ਹੈ।
أَلَمْ يَأْتِكُمْ نَبَأُ الَّذِينَ مِنْ قَبْلِكُمْ قَوْمِ نُوحٍ وَعَادٍ وَثَمُودَ ۛ وَالَّذِينَ مِنْ بَعْدِهِمْ ۛ لَا يَعْلَمُهُمْ إِلَّا اللَّهُ ۚ جَاءَتْهُمْ رُسُلُهُمْ بِالْبَيِّنَاتِ فَرَدُّوا أَيْدِيَهُمْ فِي أَفْوَاهِهِمْ وَقَالُوا إِنَّا كَفَرْنَا بِمَا أُرْسِلْتُمْ بِهِ وَإِنَّا لَفِي شَكٍّ مِمَّا تَدْعُونَنَا إِلَيْهِ مُرِيبٍ
ਕੀ ਤੁਹਾਨੂੰ ਉਨ੍ਹਾਂ ਲੋਕਾਂ ਦੀ ਖ਼ਬਰ ਨਹੀਂ ਪਹੁੰਚੀ ਜਿਹੜੇ ਤੁਹਾਡੇ ਤੋਂ ਪਹਿਲਾਂ ਹੋ ਚੁੱਕੇ ਹਨ। ਨੂਹ, ਆਦ, ਸਮੂਦ ਦੀ ਕੌਮ ਅਤੇ ਜਿਹੜੇ ਲੋਕ ਉਸ ਤੋਂ ਬਾਅਦ ਹੋਏ ਹਨ। ਜਿਨ੍ਹਾਂ ਨੂੰ ਅੱਲਾਹ ਤੋਂ` ਬਿਨਾ ਕੋਈ ਨਹੀਂ ਜਾਣਦਾ। ਉਨ੍ਹਾਂ ਦੇ ਰਸੂਲ ਉਨ੍ਹਾਂ ਦੇ ਕੋਲ ਪ੍ਰਮਾਣ ਲੈ ਕੇ ਆਏ ਤਾਂ ਉਨ੍ਹਾਂ ਨੇ ਆਪਣੇ ਹੱਕ ਉਨ੍ਹਾਂ ਦੇ ਮੂੰਹ ਵਿਚ ਦੇ ਦਿੱਤੇ ਅਤੇ ਕਿਹਾ ਕਿ ਜਿਹੜਾ ਤੁਹਾਨੂੰ ਦੇ ਕੇ ਭੇਜਿਆ ਗਿਆ ਹੈ ਅਸੀਂ ਉਸ ਨੂੰ ਨਹੀਂ ਮੰਨਦੇ ਅਤੇ ਜਿਹੜੀ ਚੀਜ਼ ਵੱਲ ਤੁਸੀਂ ਸਾਨੂੰ ਸੱਦੇ ਹੋ ਅਸੀਂ ਉਸ ਸਬੰਧ ਵਿਚ ਬੜੀ ਭਾਰੀ ਦੁਬਿਧਾ ਅਤੇ ਸ਼ੱਕ ਵਿਚ ਪਏ ਹੋਏ ਹਾਂ।
قَالَتْ رُسُلُهُمْ أَفِي اللَّهِ شَكٌّ فَاطِرِ السَّمَاوَاتِ وَالْأَرْضِ ۖ يَدْعُوكُمْ لِيَغْفِرَ لَكُمْ مِنْ ذُنُوبِكُمْ وَيُؤَخِّرَكُمْ إِلَىٰ أَجَلٍ مُسَمًّى ۚ قَالُوا إِنْ أَنْتُمْ إِلَّا بَشَرٌ مِثْلُنَا تُرِيدُونَ أَنْ تَصُدُّونَا عَمَّا كَانَ يَعْبُدُ آبَاؤُنَا فَأْتُونَا بِسُلْطَانٍ مُبِينٍ
ਉਨ੍ਹਾਂ ਦੇ ਰਸੂਲਾਂ ਨੇ ਆਖਿਆ ਕੀ ਅੱਲਾਹ ਦੇ ਸਬੰਧ ਵਿਚ ਸ਼ੱਕ ਹੈ ਜਿਹੜਾ ਆਕਾਸ਼ਾਂ ਅਤੇ ਧਰਤੀ ਨੂੰ ਅਸਲੀਅਤ ਵਿਚ ਲਿਆਉਣ ਵਾਲਾ ਹੈ। ਉਹ ਤੁਹਾਨੂੰ ਬੂਲਾ ਰਿਹਾ ਹੈ ਕਿ ਤੁਹਾਡੇ ਪਾਪ ਮੁਆਫ਼ ਕਰ ਦੇਵੇ। ਅਤੇ ਤੁਹਾਨੂੰ ਇੱਕ ਨਿਰਧਾਰਿਤ ਸਮੇ ਤੱਕ ਖੁੱਲ੍ਹ ਦੇਵੇ। ਉਨ੍ਹਾਂ ਨੇ ਕਿਹਾ ਕਿ ਤੁਸੀਂ ਇਸ ਤੋਂ ਬਿਨਾਂ ਕੁਝ ਨਹੀਂ ਕਿ ਸਾਡੇ ਵਰਗੇ ਇੱਕ ਮਨੁੱਖ ਹੋ। ਤੁਸੀਂ ਚਾਹੁੰਦੇ ਹੋ ਕਿ ਸਾਨੂੰ ਉਨ੍ਹਾਂ ਚੀਜ਼ਾਂ ਦੀ ਪੂਜਾ ਤੋਂ ਰੋਕ ਦੇਵੋਂ ਜਿਨ੍ਹਾਂ ਦੀ ਪੂਜਾ ਸਾਡੇ ਵਡੇਰੇ ਕਰਦੇ ਸਨ। ਤੁਸੀਂ ਸਾਡੇ ਸਾਹਮਣੇ ਕੋਈ ਸਪੱਸ਼ਟ ਪ੍ਰਮਾਣ ਲੈ ਆਉ।
Load More